ਬਰਕਤ
23ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪ ਹੀ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ ਅਤੇ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ, ਸੰਪੂਰਨ ਬਚਿਆ ਰਹੇ। 24ਤੁਹਾਡਾ ਸੱਦਣ ਵਾਲਾ ਵਫ਼ਾਦਾਰ ਹੈ ਅਤੇ ਉਹ ਅਜਿਹਾ ਹੀ ਕਰੇਗਾ। 25ਹੇ ਭਰਾਵੋ, ਸਾਡੇ ਲਈ ਪ੍ਰਾਰਥਨਾ ਕਰੋ। 26ਤੁਸੀਂ ਪਵਿੱਤਰ ਚੁਮੰਨ ਨਾਲ ਸਾਰੇ ਭਰਾਵਾਂ ਦੀ ਸੁੱਖ-ਸਾਂਦ ਪੁੱਛੋ। 27ਮੈਂ ਤੁਹਾਨੂੰ ਪ੍ਰਭੂ ਦੀ ਸਹੁੰ ਦਿੰਦਾ ਹਾਂ ਜੋ ਇਹ ਪੱਤ੍ਰੀ ਸਾਰੇ ਭਰਾਵਾਂ ਨੂੰ ਪੜ੍ਹ ਕੇ ਸੁਣਾਉਣੀ। 28ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਉੱਤੇ ਹੁੰਦੀ ਰਹੇ।


