ਮਸੀਹ ਦੇ ਨਾਲ ਮਰਨਾ ਅਤੇ ਜਿਉਣਾ
20ਜੇ ਤੁਸੀਂ ਮਸੀਹ ਦੇ ਨਾਲ ਸੰਸਾਰ ਦੀਆਂ ਮੂਲ ਗੱਲਾਂ ਤੋਂ ਮਰ ਗਏ ਤਾਂ ਸੰਸਾਰ ਵਿੱਚ ਜਿਉਂਦਿਆਂ ਵਾਂਗੂੰ ਕਿਉਂ ਇਸ ਤਰ੍ਹਾਂ ਦੀਆਂ ਬਿਧੀਆਂ ਦੇ ਵੱਸ ਵਿੱਚ ਆਉਂਦੇ ਹੋ ਜਿਹੜੀਆਂ ਮਨੁੱਖਾਂ ਦੀਆਂ ਆਗਿਆ ਅਤੇ ਸਿੱਖਿਆ ਦੇ ਅਨੁਸਾਰ ਹਨ। 21ਜਿਵੇਂ, ਹੱਥ ਨਾ ਲਾਵੀਂ, ਨਾ ਚੱਖੀਂ, ਨਾ ਛੋਹਵੀਂ? 22ਇਹ ਸਾਰੀਆਂ ਵਸਤਾਂ ਵਰਤਣ ਨਾਲ ਹੀ ਨਾਸ ਹੋ ਜਾਣਗੀਆਂ। 23ਭਾਵੇਂ ਇਹ ਗੱਲਾਂ ਮਨ ਮਰਜ਼ੀ ਦੀ ਪੂਜਾ ਅਤੇ ਅਧੀਨਤਾਈ ਅਤੇ ਦੇਹੀ ਦੀ ਤਪੱਸਿਆ ਕਰਕੇ ਸੂਝਵਾਨ ਨਾਮ ਦੇ ਤਾਂ ਹਨ ਪਰ ਸਰੀਰ ਦੀਆਂ ਕਾਮਨਾਂ ਦੇ ਰੋਕਣ ਲਈ ਇਹ ਕਿਸੇ ਕੰਮ ਦੀਆਂ ਨਹੀਂ।
1ਸੋ ਜੇ ਤੁਸੀਂ ਮਸੀਹ ਦੇ ਨਾਲ ਜਿਉਂਦੇ ਕੀਤੇ ਗਏ ਤਾਂ ਉਤਾਹਾਂ ਦੀਆਂ ਗੱਲਾਂ ਦੇ ਮਗਰ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ। 2ਉਤਾਹਾਂ ਦੀਆਂ ਗੱਲਾਂ ਉੱਤੇ ਮਨ ਲਾਓ, ਨਾ ਉਨ੍ਹਾਂ ਉੱਤੇ ਜਿਹੜੀਆਂ ਧਰਤੀ ਤੇ ਹਨ। 3ਕਿਉਂ ਜੋ ਤੁਸੀਂ ਮਰ ਗਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ੁਰ ਵਿੱਚ ਗੁਪਤ ਹੋਇਆ ਹੈ। 4ਜਿਸ ਵੇਲੇ ਮਸੀਹ ਜੋ ਸਾਡਾ ਜੀਵਨ ਹੈ ਪਰਗਟ ਕੀਤਾ ਜਾਵੇਗਾ ਉਸ ਵੇਲੇ ਤੁਸੀਂ ਵੀ ਉਹ ਦੇ ਨਾਲ ਮਹਿਮਾ ਵਿੱਚ ਪਰਗਟ ਕੀਤੇ ਜਾਓਗੇ।


