ਮਸੀਹੀ ਪਰਿਵਾਰ ਲਈ ਹਦਾਇਤਾਂ

21ਅਤੇ ਮਸੀਹ ਦੇ ਡਰ ਵਿੱਚ ਇੱਕ ਦੂਜੇ ਦੇ ਅਧੀਨ ਰਹੋ। 22ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਦੇ ਅਧੀਨ ਹੋ। 23ਕਿਉਂ ਜੋ ਪਤੀ ਪਤਨੀ ਦਾ ਸਿਰ ਹੈ, ਜਿਵੇਂ ਮਸੀਹ ਵੀ ਕਲੀਸਿਯਾ ਦਾ ਸਿਰ ਹੈ। ਉਹ ਤਾਂ ਆਪ ਦੇਹੀ ਦਾ ਬਚਾਉਣ ਵਾਲਾ ਹੈ। 24ਇਸ ਲਈ, ਜਿਵੇਂ ਕਲੀਸਿਯਾ ਮਸੀਹ ਦੇ ਅਧੀਨ ਹੈ, ਇਸੇ ਤਰ੍ਹਾਂ ਪਤਨੀਆਂ ਵੀ ਹਰ ਗੱਲ ਵਿੱਚ ਆਪਣਿਆਂ ਪਤੀਆਂ ਦੇ ਅਧੀਨ ਰਹਿਣ। 25ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ, ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ। 26ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਲ ਦੇ ਇਸ਼ਨਾਨ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ। 27ਅਤੇ ਉਹ ਉਸ ਨੂੰ ਆਪਣੇ ਲਈ ਇਹੋ ਜਿਹੀ ਪਰਤਾਪਵਾਨ ਕਲੀਸਿਯਾ ਤਿਆਰ ਕਰੇ ਜਿਹ ਦੇ ਵਿੱਚ ਕਲੰਕ ਜਾਂ ਬੱਜ ਜਾਂ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਸਗੋਂ ਉਹ ਪਵਿੱਤਰ ਅਤੇ ਨਿਰਮਲ ਹੋਵੇ। 28ਇਸੇ ਤਰ੍ਹਾਂ ਪਤੀਆਂ ਨੂੰ ਵੀ ਚਾਹੀਦਾ ਹੈ ਜੋ ਆਪਣੀਆਂ ਪਤਨੀਆਂ ਨਾਲ ਅਜਿਹਾ ਪਿਆਰ ਰੱਖਣ ਜਿਵੇਂ ਆਪਣੇ ਸਰੀਰਾਂ ਨਾਲ ਰੱਖਦੇ ਹਨ। ਜਿਹੜਾ ਆਪਣੀ ਪਤਨੀ ਨਾਲ ਪਿਆਰ ਕਰਦਾ ਹੈ ਉਹ ਆਪਣੇ ਹੀ ਨਾਲ ਪਿਆਰ ਕਰਦਾ ਹੈ। 29ਕਿਉਂ ਜੋ ਕਿਸੇ ਨੇ ਆਪਣੇ ਸਰੀਰ ਨਾਲ ਕਦੇ ਵੈਰ ਨਹੀਂ ਕੀਤਾ ਸਗੋਂ ਉਹ ਉਸ ਨੂੰ ਪਾਲਦਾ ਪਲੋਸਦਾ ਹੈ ਜਿਵੇਂ ਮਸੀਹ ਵੀ ਕਲੀਸਿਯਾ ਨੂੰ ਪਾਲਦਾ ਪਲੋਸਦਾ ਹੈ। 30ਕਿਉਂ ਜੋ ਅਸੀਂ ਉਸ ਦੀ ਦੇਹੀ ਦੇ ਅੰਗ ਹਾਂ। 31ਇਸ ਕਰਕੇ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। 32ਇਹ ਭੇਤ ਤਾਂ ਵੱਡਾ ਹੈ ਪਰ ਮੈਂ ਮਸੀਹ ਅਤੇ ਕਲੀਸਿਯਾ ਵਿਖੇ ਬੋਲਦਾ ਹਾਂ। 33ਪਰ ਤੁਹਾਡੇ ਵਿੱਚੋਂ ਵੀ ਹਰੇਕ ਆਪੋ-ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪਿਆਰ ਕਰੇ, ਅਤੇ ਪਤਨੀ ਆਪਣੇ ਪਤੀ ਦਾ ਆਦਰ ਕਰੇ।