ਪੌਲੁਸ ਦੀ ਪ੍ਰਾਰਥਨਾ

15ਇਸ ਕਾਰਨ ਮੈਂ ਵੀ ਤੁਹਾਡੇ ਵਿਸ਼ਵਾਸ ਨੂੰ ਜੋ ਪ੍ਰਭੂ ਯਿਸੂ ਦੇ ਉੱਤੇ ਹੈ ਅਤੇ ਉਸ ਪਿਆਰ ਬਾਰੇ ਜੋ ਸਭਨਾਂ ਸੰਤਾਂ ਦੇ ਲਈ ਹੈ ਸੁਣਿਆ! 16ਮੈਂ ਲਗਾਤਾਰ ਤੁਹਾਡੇ ਲਈ ਧੰਨਵਾਦ ਕਰਨ ਤੋਂ ਅਤੇ ਪ੍ਰਾਰਥਨਾ ਵਿੱਚ ਯਾਦ ਕਰਦਿਆਂ ਨਹੀਂ ਹਟਦਾ! 17ਭਈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ, ਜਿਹੜਾ ਮਹਿਮਾ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਦਾ ਆਤਮਾ ਅਤੇ ਪਰਕਾਸ਼ ਤੁਹਾਨੂੰ ਦੇਵੇ! 18ਕਿ ਤੁਹਾਡੇ ਮਨ ਦੀਆਂ ਅੱਖਾਂ ਨੂੰ ਚਾਨਣ ਹੋਵੇ ਤਾਂ ਜੋ ਤੁਸੀਂ ਜਾਣ ਲਵੋ ਕਿ ਉਹ ਦੇ ਬੁਲਾਏ ਜਾਣ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੀ ਮਹਿਮਾ ਦੀ ਵਿਰਾਸਤ ਦਾ ਵਡਮੁੱਲਾ ਖਜ਼ਾਨਾ ਕੀ ਹੈ! 19ਉਸ ਦੀ ਸਮਰੱਥਾ, ਸਾਡੇ ਵਿਸ਼ਵਾਸ ਕਰਨ ਵਾਲਿਆਂ ਦੇ ਲਈ ਬਹੁਤ ਮਹਾਨ ਹੈ! ਇਹ ਸਭ ਉਸ ਦੀ ਵੱਡੀ ਸ਼ਕਤੀ ਦੇ ਕਾਰਜ ਅਨੁਸਾਰ ਹੈ 20ਜਿਹੜਾ ਉਹ ਨੇ ਮਸੀਹ ਵਿੱਚ ਕੀਤਾ ਜਦ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਹੱਥ ਬਿਠਾਇਆ! 21ਉਹ ਹਰੇਕ ਹਕੂਮਤ, ਅਧਿਕਾਰ, ਸਮਰੱਥਾ, ਰਿਆਸਤ, ਅਤੇ ਹਰੇਕ ਨਾਮ ਦੇ ਉਤਾਹਾਂ ਹੈ ਜੋ ਨਾ ਕੇਵਲ ਇਸ ਜੁੱਗ ਵਿੱਚ ਸਗੋਂ ਆਉਣ ਵਾਲੇ ਜੁੱਗ ਵਿੱਚ ਵੀ ਲੈਂਦੇ ਹਾਂ! 22ਅਤੇ ਸੱਭੋ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਸਭਨਾਂ ਵਸਤਾਂ ਉੱਤੇ ਸਿਰ ਠਹਿਰਾ ਕੇ ਉਸ ਨੂੰ ਕਲੀਸਿਯਾ ਲਈ ਦੇ ਦਿੱਤਾ! 23ਇਹ ਉਸ ਦੀ ਦੇਹ ਹੈ, ਅਰਥਾਤ ਉਸ ਦੀ ਭਰਪੂਰੀ ਜਿਹੜਾ ਸਭਨਾਂ ਵਿੱਚ ਸੱਭੋ ਕੁਝ ਪੂਰਾ ਕਰਦਾ ਹੈ!