ਹੋਸ਼ੇਆ ਦੀ ਇਸਰਾਏਲ ਨੂੰ ਬੇਨਤੀ
1ਹੇ ਇਸਰਾਏਲ, ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜ,
ਕਿਉਂ ਜੋ ਤੂੰ ਆਪਣੀ ਬਦੀ ਦੇ ਕਾਰਨ ਠੋਕਰ ਖਾਧੀ।
2ਆਪਣੇ ਅੰਗੀਕਾਰ ਦੇ ਬਚਨਾਂ ਨੂੰ ਲੈ ਕੇ
ਯਹੋਵਾਹ ਵੱਲ ਮੁੜੋ,
ਉਹ ਨੂੰ ਆਖੋ,
ਸਾਰੀ ਬਦੀ ਨੂੰ ਚੁੱਕ ਅਤੇ ਨੇਕੀ ਨੂੰ ਕਬੂਲ ਕਰ,
ਅਤੇ ਅਸੀਂ ਵਹਿੜਕਿਆਂ ਦੇ ਥਾਂ ਆਪਣਿਆਂ ਬੁੱਲ੍ਹਾਂ ਦੀ ਭੇਟ ਚੜ੍ਹਾਵਾਂਗੇ।
3ਅੱਸ਼ੂਰ ਸਾਨੂੰ ਨਹੀਂ ਬਚਾਵੇਗਾ,
ਅਸੀਂ ਘੋੜਿਆਂ ਦੇ ਉੱਤੇ ਨਹੀਂ ਚੜ੍ਹਾਂਗੇ,
ਅਤੇ ਅਸੀਂ ਫੇਰ ਆਪਣੇ ਹੱਥਾਂ ਦੇ ਕੰਮ ਨੂੰ “ਸਾਡਾ ਪਰਮੇਸ਼ੁਰ” ਨਹੀਂ ਮੰਨਾਂਗੇ।
ਤੇਰੇ ਕੋਲੋਂ ਯਤੀਮ ਰਹਿਮ ਨੂੰ ਪ੍ਰਾਪਤ ਕਰਦਾ ਹੈ।


