ਪਰਮੇਸ਼ੁਰ ਦਾ ਲੇਲਾ
29ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।” 30ਮੈਂ ਉਸ ਬਾਰੇ ਹੀ ਗੱਲ ਕਰ ਰਿਹਾ ਸੀ ਜਦੋਂ ਮੈਂ ਆਖਿਆ ਸੀ “ਇੱਕ ਮਨੁੱਖ ਮੇਰੇ ਬਾਅਦ ਆਵੇਗਾ ਤੇ ਉਹ ਮੇਰੇ ਤੋਂ ਵੀ ਮਹਾਨ ਹੈ, ਕਿਉਂਕਿ ਉਹ ਮੇਰੇ ਤੋਂ ਵੀ ਪਹਿਲਾਂ ਸੀ। 31ਮੈਂ ਨਹੀਂ ਜਾਣਦਾ ਸੀ ਉਹ ਕੌਣ ਹੈ। ਪਰ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਣ ਲਈ ਆਇਆ ਹਾਂ ਤਾਂ ਜੋ ਇਸਰਾਏਲ ਉਸ ਬਾਰੇ ਜਾਣ ਸਕੇ।” 32ਯੂਹੰਨਾ ਨੇ ਗਵਾਹੀ ਦੇ ਕੇ ਆਖਿਆ, ਮੈਂ ਆਤਮਾ ਨੂੰ ਸਵਰਗ ਤੋਂ ਘੁੱਗੀ ਦੀ ਤਰ੍ਹਾਂ ਉੱਤਰਦਿਆਂ ਅਤੇ ਉਸ ਉੱਪਰ ਠਹਿਰਿਆ ਵੇਖਿਆ। 33“ਮੈਂ ਵੀ ਨਹੀਂ ਜਾਣਦਾ ਸੀ ਕਿ ਮਸੀਹ ਕੌਣ ਹੈ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦੱਸਿਆ, ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਠਹਿਰਦਿਆਂ ਵੇਖੇਂਗਾ ਤੇ ਉਹ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ 34ਮੈਂ ਗਵਾਹੀ ਦਿੰਦਾ ਹਾਂ ਕਿ ਉਹੀ ਪਰਮੇਸ਼ੁਰ ਦਾ ਪੁੱਤਰ ਹੈ।”


