ਯਿੱਸਾਕਾਰ ਦੇ ਗੋਤ ਨੂੰ ਦਿੱਤਾ ਗਿਆ ਹਿੱਸਾ
17ਚੌਥੀ ਪਰਚੀ ਯਿੱਸਾਕਾਰ ਲਈ ਨਿੱਕਲੀ ਅਰਥਾਤ ਯਿੱਸਾਕਾਰੀਆਂ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ 18ਅਤੇ ਉਹਨਾਂ ਦੀ ਹੱਦ ਯਿਜ਼ਰਏਲ ਅਤੇ ਕਸੂਲੋਥ ਅਤੇ ਸ਼ੂਨੇਮ ਤੱਕ ਸੀ। 19ਹਫਾਰਇਮ ਅਤੇ ਸ਼ੀਓਨ ਅਤੇ ਅਨਾਹਰਾਥ 20ਰੰਬੀਥ ਅਤੇ ਕਿਸ਼ਯੋਨ ਅਤੇ ਆਬਸ 21ਅਤੇ ਰਮਥ ਅਤੇ ਏਨ-ਗਨੀਮ ਅਤੇ ਏਨ-ਹੱਦਦ ਅਤੇ ਬੈਤ-ਪੱਸੇਸ ਤੱਕ ਸੀ 22ਤਾਂ ਉਹ ਹੱਦ ਤਾਬੋਰ ਅਤੇ ਸਾਹਸੀਮਾਹ ਅਤੇ ਬੈਤ ਸ਼ਮਸ਼ ਨੂੰ ਜਾ ਢੁੱਕੀ ਅਤੇ ਉਹ ਦੀਆਂ ਹੱਦਾਂ ਦਾ ਫੈਲਾਓ ਯਰਦਨ ਤੱਕ ਸੀ, ਸੋਲਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ 23ਉਹ ਯਿੱਸਾਕਾਰੀਆਂ ਦੇ ਗੋਤ ਦੀ ਉਹਨਾਂ ਦੇ ਘਰਾਣਿਆਂ ਅਨੁਸਾਰ ਮਿਲਖ਼ ਸੀ ਅਤੇ ਉਹਨਾਂ ਦੇ ਸ਼ਹਿਰ ਤੇ ਪਿੰਡ ਇਹ ਸਨ।


